ਫ਼ਰੀਦਕੋਟ ਦੇ ਗੁਰਵਿੰਦਰ ਸਿੰਘ ਦੀ ਮਨੀਲਾ ’ਚ ਗੋਲੀਆਂ ਮਾਰ ਕੇ ਹੱਤਿਆ

Sea7 Australia Team
1 Min Read

ਮੈਲਬਰਨ : ਫਿਲਪੀਨਜ਼ ਦੀ ਰਾਜਧਾਨੀ ਮਨੀਲਾ ’ਚ ਫ਼ਰੀਦਕੋਟ ਜ਼ਿਲ੍ਹੇ ਦੇ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਸੂਬਾ ਸਿੰਘ ਦੀ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਗੁਰਵਿੰਦਰ ਪਿੰਡ ਮਰ੍ਹਾੜ ਦਾ ਵਸਨੀਕ ਸੀ। ਉਹ 2 ਸਾਲ ਪਹਿਲਾਂ ਮਨੀਲਾ ਵਿੱਚ ਗਿਆ ਸੀ, ਜਿੱਥੇ ਉਹ ਫਾਇਨਾਂਸਰ ਸੀ। 26 ਅਪ੍ਰੈਲ ਨੂੰ ਉਥੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਗੁਰਵਿੰਦਰ ਨੂੰ ਵਿਦੇਸ਼ ਭੇਜਿਆ ਸੀ। ਗੁਰਵਿੰਦਰ ਦਾ ਇੱਕ ਹੋਰ ਭਰਾ ਅਤੇ ਇੱਕ ਭੈਣ ਹਨ। ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਹੈ। ਪਰਿਵਾਰ ਨੇ ਪੰਜਾਬ ਸਰਕਾਰ ਕੋਲੋਂ ਇਨਸਾਫ਼ ਅਤੇ ਗੁਰਵਿੰਦਰ ਦੀ ਲਾਸ਼ ਪਿੰਡ ਲਿਆਉਣ ਦੀ ਮੰਗ ਕੀਤੀ ਹੈ।

Share This Article