ਆਸਟ੍ਰੇਲੀਆ, ਕੈਨੇਡਾ ਅਤੇ ਭਾਰਤ ਵਿਚਕਾਰ ਵੱਡਾ ਸਮਝੌਤਾ, ਅਗਲੇ ਸਾਲ ਹੋ ਰਹੀ ਅਧਿਕਾਰੀਆਂ ਦੀ ਮੁਲਾਕਾਤ

Sea7 Australia Team
1 Min Read

ਮੈਲਬਰਨ : ਆਸਟ੍ਰੇਲੀਆ, ਭਾਰਤ ਅਤੇ ਕੈਨੇਡਾ ਨੇ ਟੈਕਨਾਲੋਜੀ ਐਂਡ ਇਨੋਵੇਸ਼ਨ (ACITI) ਪਾਰਟਨਰਸ਼ਿਪ ਦੀ ਨਵੀਂ ਪਹਿਲਕਦਮੀ ਦਾ ਐਲਾਨ ਕੀਤਾ। ਇਹ ਐਲਾਨ ਸਾਊਥ ਅਫ਼ਰੀਕਾ ਦੇ ਜੋਹਾਨਸਬਰਗ ‘ਚ ਜੀ-20 ਸਿਖਰ ਸੰਮੇਲਨ ਦੌਰਾਨ ਤਿੰਨਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੀ ਬੈਠਕ ਤੋਂ ਬਾਅਦ ਕੀਤਾ ਗਿਆ। ਸਾਂਝੀ ਪਹਿਲ ਸਵੱਛ ਊਰਜਾ, ਵੰਨ-ਸੁਵੰਨੀ ਅਤੇ ਲਚਕੀਲੀ ਸਪਲਾਈ ਚੇਨ – ਖਾਸ ਤੌਰ ‘ਤੇ ਮਹੱਤਵਪੂਰਨ ਖਣਿਜਾਂ ਵਿੱਚ – ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਵਿਕਾਸ ਅਤੇ ਵੱਡੇ ਪੈਮਾਨੇ ‘ਤੇ ਅਪਣਾਉਣ ਸਮੇਤ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਦੀ ਹੈ। ਜੀ-20 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਰਮਿਆਨ ਹੋਈ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ। ਤਿੰਨਾਂ ਸਰਕਾਰਾਂ ਦੇ ਸਾਂਝੇ ਬਿਆਨ ਦੇ ਅਨੁਸਾਰ ਪਹਿਲ ਨੂੰ ਅੱਗੇ ਵਧਾਉਣ ਲਈ ਤਿੰਨਾਂ ਦੇਸ਼ਾਂ ਦੇ ਅਧਿਕਾਰੀ 2026 ਦੀ ਪਹਿਲੀ ਤਿਮਾਹੀ ਵਿੱਚ ਮਿਲਣਗੇ।

Share This Article