ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ, ਜਾਣੋ ਪਿਛਲੇ ਵਰ੍ਹੇ ਦੀਆਂ ਬਿਹਤਰੀਨ ਪੰਜਾਬੀ ਪੁਸਤਕਾਂ

Sea7 Australia Team
2 Min Read

ਚੰਡੀਗੜ੍ਹ : ਪੰਜਾਬ ਦੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਸਰਬੋਤਮ ਪੰਜਾਬੀ ਪੁਸਤਕ ਪੁਰਸਕਾਰਾਂ (2025) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ 31,000/- ਦੇ ਨਾਲ-ਨਾਲ ਇਕ ਦੋਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ। ਨਵੰਬਰ-2025 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਸੂਬਾ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਪੁਰਸਕਾਰ ਦਿੱਤੇ ਜਾਣਗੇ।

ਐਲਾਨੇ ਗਏ ਸਰਬੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਸਵੈ-ਜੀਵਨੀ/ਯਾਦਾਂ/ਰੇਖਾ ਚਿੱਤਰ) ਗੁਰਿੰਦਰਜੀਤ ਦੀ ਪੁਸਤਕ ‘ਬਰਫ਼ ’ਚ ਉੱਗੇ ਅਮਲਤਾਸ’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਜਸਵੀਰ ਸਿੰਘ ਰਾਣਾ ਦੀ ਪੁਸਤਕ ‘70% ਪ੍ਰੇਮ ਕਥਾ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ ਸੰਗ੍ਰਹਿ) ਭਗਵੰਤ ਰਸੂਲਪੁਰੀ ਦੀ ਪੁਸਤਕ ‘ਡਲਿਵਰੀ ਮੈਨ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ/ਵਿਅੰਗ) ਡਾ. ਪਰਮਜੀਤ ਢੀਂਗਰਾ ਦੀ ਪੁਸਤਕ ‘ਕਿਤਾਬ ਜੋ ਅਜੇ ਬਾਕੀ ਹੈ’ ਨੂੰ, ਗਿਆਨੀ ਗੁਰਮੁਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਸ਼ਮੀਲ ਦੀ ਪੁਸਤਕ ‘ਤੇਗ’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਸੁਭਾਸ਼ ਭਾਸਕਰ ਦੀ ਪੁਸਤਕ ‘ਅਣਵੰਡਿਆ ਪੰਜਾਬ (ਡਾ. ਚੰਦਰ ਤ੍ਰਿਖਾ)’ ਨੂੰ, ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ/ਸੰਪਾਦਨ) ਅਮੀਆ ਕੁੰਵਰ ਦੀ ਪੁਸਤਕ ‘ਇਮਰੋਜ਼ਨਾਮਾ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਡਾ. ਇੰਦਰਪ੍ਰੀਤ ਸਿੰਘ ਧਾਮੀ ਦੀ ਪੁਸਤਕ ‘ਸੁਪਨਸਾਜ਼’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਗੁਰਦੀਪ ਸਿੰਘ ਦੀ ਪੁਸਤਕ ‘ਇਹ ਦੇਸ ਪੰਜਾਬ ਦੀ ਸਮਝ ਨਾਹੀਂ’ ਨੂੰ ਅਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਟੀਕਾਕਾਰੀ/ਕੋਸ਼ਕਾਰੀ/ਭਾਸ਼ਾ ਵਿਗਿਆਨ/ਵਿਆਕਰਣ/ਹਵਾਲਾ ਗ੍ਰੰਥ) ਜਗਤਾਰ ਸਿੰਘ ਸੋਖੀ ਦੀ ਪੁਸਤਕ ‘ਪੰਜਾਬੀ ਸਮਾਨਾਰਥਕ ਕੋਸ਼’ ਨੂੰ ਪ੍ਰਦਾਨ ਕੀਤੇ ਜਾਣਗੇ।

Share This Article