PM ਅਲਬਾਨੀਜ਼ ਨੇ ਭਾਰਤ ਦੇ PM ਮੋਦੀ ਨੂੰ ਫ਼ੋਨ ਕਰ ਕੇ ਦਿੱਤੀ ਚੋਣਾਂ ’ਚ ਜਿੱਤ ਦੀ ਵਧਾਈ

ਮੈਲਬਰਨ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਲੀਫੋਨ ਕਰ ਕੇ ਚੋਣਾਂ ’ਚ ਜਿੱਤ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ 2023 ਵਿੱਚ ਆਪਣੀ ਆਸਟ੍ਰੇਲੀਆ ਯਾਤਰਾ ਅਤੇ ਪਿਛਲੇ ਸਤੰਬਰ ਵਿੱਚ ਦਿੱਲੀ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਆਪਣੀ ਮੁਲਾਕਾਤ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਾਂਝੀਆਂ ਤਰਜੀਹਾਂ ‘ਤੇ ਨੇੜਿਓਂ ਕੰਮ ਕਰਨ ਲਈ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਦੁਹਰਾਈ।