PSGPC ਮੁਖੀ ਅਤੇ ਹੋਰਾਂ ਵੱਲੋਂ ਗੁਰਦੁਆਰੇ ਅੰਦਰ ਜੁੱਤੀਆਂ ਪਹਿਨਣ ‘ਤੇ ਵਿਵਾਦ

ਮੈਲਬਰਨ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਕਰਦਿਆਂ ਜੁੱਤੇ ਪਹਿਨ ਕੇ ਗੁਰਦੁਆਰਾ ਭਾਈ ਕਰਮ ਸਿੰਘ ਵਿੱਚ ਦਾਖਲ ਹੋਣ ਲਈ ਤਿੱਖੀ ਪ੍ਰਤੀਕਿਰਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨੀ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਵਿਰੁੱਧ ਕਾਰਵਾਈ ਕਰਨ।

ਇਹ ਘਟਨਾ ਇੱਕ ਸੰਭਾਲ ਸਮਾਗਮ ਦੌਰਾਨ ਵਾਪਰੀ, ਜਿੱਥੇ ਗੈਰ-ਸਿੱਖਾਂ ਨੇ ਵੀ ਨੰਗੇ ਸਿਰ ਰੱਖ ਕੇ ਮਰਿਆਦਾ ਦਾ ਅਪਮਾਨ ਕੀਤਾ ਦਸਿਆ ਜਾ ਰਿਹਾ ਹੈ। WCLA ਅਤੇ ETPB ਗੁਰਦੁਆਰੇ ਦਾ ਨਵੀਨੀਕਰਨ ਕਰ ਰਹੇ ਹਨ, ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੋਇਆ ਸੀ। ਅਰੋੜਾ ਵੱਲੋਂ ਮਰਿਆਦਾ ਦੀ ਉਲੰਘਣਾ ਦੀ ਵੀਡੀਓ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੀ ਗਈ।