ਮੈਲਬਰਨ ਦੇ ਗੁਰਦੁਆਰੇ ਦੀ ਗੋਲਕ ’ਚੋਂ ਪੈਸੇ ਚੋਰੀ ਕਰਨ ਵਾਲੇ ਕਾਬੂ

ਮੈਲਬਰਨ : ਪੁਲੀਸ ਨੇ ਬੀਤੇ ਦਿਨੀਂ ਮੈਲਬਰਨ ਦੇ ਪੱਛਮ ਵਿੱਚ ਸਥਿਤ ਗੁਰਦੁਆਰੇ ਦੀ ਗੋਲਕ ’ਚੋਂ ਪੈਸੇ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕ ਗੋਰਾ ਜੋੜਾ ਅਤੇ ਉਨ੍ਹਾਂ ਦਾ ਇੱਕ ਸਾਥੀ ਸ਼ਾਮਲ ਹਨ।

ਗੁਰਦੁਆਰੇ ਦੀ ਪ੍ਰਬੰਧਕੀ ਕਮੇਟੀ ਨੇ ਸਥਾਨਕ ਪੁਲੀਸ ਨੂੰ CCTV ਫੁਟੇਜ ਮੁਹੱਈਆ ਕਰਵਾਈ ਸੀ ਜਿਸ ਵਿੱਚ ਇੱਕ ਵਿਅਕਤੀ ਗੋਲਕ ਲਿਜਾਂਦਾ ਨਜ਼ਰ ਆ ਰਿਹਾ ਸੀ। ਇਸ ਦੇ ਆਧਾਰ ’ਤੇ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਨਕਦੀ ਤੇ ਬਿਜਲੀ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਦਾ ਪਿਛਲਾ ਰਿਕਾਰਡ ਫਰੋਲ ਕੇ ਉਨ੍ਹਾਂ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।