ਅੰਮ੍ਰਿਤਸਰ : ਅੱਜ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਅਕਾਲ ਤਖਤ ਸਾਹਿਬ ਵਲੋਂ ਲੱਗੀ ਤਨਖਾਹ ਤਹਿਤ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸਨ ਤਾਂ ਅਚਾਨਕ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ, ਜਿਸ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ। ਇਸ ਵਿਅਕਤੀ ਦਾ ਨਾਂਅ ਨਰਾਇਣ ਸਿੰਘ ਚੌੜਾ ਦੱਸਿਆ ਜਾਂਦਾ ਹੈ, ਜੋ ਗਰਮ ਖਿਆਲੀ ਆਗੂ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਸੁਖਬੀਰ ਸਿੰਘ ਬਾਦਲ ਵੱਲ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਸੁਖਬੀਰ ਬਾਦਲ ਨੂੰ ਮਾਰਨ ਦੀ ਕੋਸ਼ਿਸ਼, ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਚੱਲੀ ਗੋਲ਼ੀ, ਮੁਲਜ਼ਮ ਕਾਬੂ |
