ਮੈਲਬਰਨ : ਭਾਰਤ ਸਰਕਾਰ ਵਿਦੇਸ਼ਾਂ ’ਚ ਭਾਰਤੀ ਨਾਗਰਿਕਾਂ ਦੇ ਰੁਜ਼ਗਾਰ, ਸੁਰੱਖਿਅਤ ਆਵਾਜਾਈ ਅਤੇ ਭਲਾਈ ਲਈ ਰੈਗੂਲੇਟਰੀ ਪ੍ਰਣਾਲੀ ਸਥਾਪਤ ਕਰਨ ਲਈ ਸੰਸਦ ’ਚ ਇਕ ਨਵਾਂ ਇਮੀਗ੍ਰੇਸ਼ਨ ਬਿੱਲ ਪੇਸ਼ ਕਰੇਗੀ। ਇਸ ਸਮੇਂ ਗ੍ਰਹਿ ਮੰਤਰਾਲੇ, ਵਿੱਤ ਮੰਤਰਾਲੇ, ਕਾਨੂੰਨ ਅਤੇ ਨਿਆਂ ਮੰਤਰਾਲੇ ਆਦਿ ਨਾਲ ਅੰਤਰ-ਮੰਤਰਾਲਾ ਸਲਾਹ-ਮਸ਼ਵਰਾ ਚੱਲ ਰਿਹਾ ਹੈ।
ਸਰਕਾਰ ਨੇ ਇਹ ਜਾਣਕਾਰੀ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਅਗਵਾਈ ਵਾਲੀ ਵਿਦੇਸ਼ ਮਾਮਲਿਆਂ ਦੀ ਸੰਸਦੀ ਕਮੇਟੀ ਦੀ ‘ਭਾਰਤ ਅਤੇ ਖਾੜੀ ਸਹਿਯੋਗ ਪ੍ਰੀਸ਼ਦ (GCC) – ਸਹਿਯੋਗ ਦੇ ਆਯਾਮ’ ’ਤੇ ਕੀਤੀ ਗਈ ਕਾਰਵਾਈ ਰਿਪੋਰਟ ’ਤੇ ਦਿੱਤੀ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪ੍ਰਸਤਾਵਿਤ ਬਿੱਲ ਵਿਚ ਇਕ ਸੁਰੱਖਿਅਤ ਅਤੇ ਵਿਵਸਥਿਤ ਆਵਾਜਾਈ ਰੈਗੂਲੇਟਰੀ ਪ੍ਰਣਾਲੀ ਸਥਾਪਤ ਕਰਨ ਦੀ ਕਲਪਨਾ ਕੀਤੀ ਗਈ ਹੈ ਜੋ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਿਦੇਸ਼ਾਂ ਵਿਚ ਰੁਜ਼ਗਾਰ ਨੂੰ ਨਿਯਮਤ ਕਰਦੀ ਹੈ।