ਆਸਟ੍ਰੇਲੀਆ ’ਚ ਇਮੀਗਰੈਂਟਸ ਵਿਰੋਧੀ ਪ੍ਰਦਰਸ਼ਨਾਂ ਬਾਰੇ ਕੈਨਬਰਾ ਨਾਲ ਸੰਪਰਕ ’ਚ ਹੈ ਨਵੀਂ ਦਿੱਲੀ

ਨਵੀਂ ਦਿੱਲੀ : ਭਾਰਤ ਨੇ ਕਿਹਾ ਹੈ ਕਿ ਉਹ ਆਸਟ੍ਰੇਲੀਆ ’ਚ ਰਹਿ ਰਹੇ ਭਾਰਤੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇਮੀਗਰੈਂਟਸ ਵਿਰੋਧੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਆਸਟ੍ਰੇਲੀਆ ਨਾਲ ਸੰਪਰਕ ਵਿੱਚ ਹੈ। ਆਸਟ੍ਰੇਲੀਆ ਦੇ ਪ੍ਰਮੁੱਖ ਸ਼ਹਿਰਾਂ ’ਚ ਬੀਤੇ ਐਤਵਾਰ ਨੂੰ ਇਮੀਗਰੈਂਟਸ ਵਿਰੁੱਧ ਪ੍ਰਦਰਸ਼ਨ ਕੀਤੇ ਗਏ ਸਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਆਸਟ੍ਰੇਲੀਆ ‘ਚ ਭਾਰਤੀ ਮਿਸ਼ਨ ਕੈਨਬਰਾ ਦੇ ਨਾਲ-ਨਾਲ ਭਾਰਤੀ ਇਮੀਗਰੈਂਟਸ ਨਾਲ ਵੀ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਨੇੜਿਓਂ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਿਦੇਸ਼ਾਂ ’ਚ ਰਹਿੰਦੇ ਸਾਰੇ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਸਟ੍ਰੇਲੀਆ ਸਰਕਾਰ ਤੇ ਉੱਥੇ ਸਾਡੇ ਇਮੀਗਰੈਂਟਸ ਨਾਲ ਨੇੜਿਓਂ ਜੁੜੀ ਹੋਈ ਹੈ।

ਜੈਸਵਾਲ ਨੇ ਆਪਣੀ ਹਫਤਾਵਾਰੀ ਮੀਡੀਆ ਬ੍ਰੀਫਿੰਗ ’ਚ ਕਿਹਾ ਕਿ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਭਾਰਤੀ ਹਾਈ ਕਮਿਸ਼ਨ ਨੇ ਆਸਟ੍ਰੇਲੀਆਈ ਸਰਕਾਰ ਨੂੰ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾ ਦਿੱਤਾ ਸੀ।