ਮੈਲਬਰਨ : Bondi Beach ਦੇ ਅੱਤਵਾਦੀ ਹਮਲੇ ਤੋਂ ਬਾਅਦ ਲਿਆਂਦੇ ਗਏ ਨਫ਼ਰਤੀ ਭਾਸ਼ਣ ਕਾਨੂੰਨ ਆਸਟ੍ਰੇਲੀਆ ਦੀ ਸੰਸਦ ਦੇ ਹਾਊਸ ਆਫ਼ ਰਿਪ੍ਰਿਜ਼ੈਂਟੇਟਿਵਜ਼ ਵਿੱਚ ਪਾਸ ਹੋ ਗਏ ਹਨ। ਬਿੱਲ ਦੇ ਹੱਕ ਵਿੱਚ 116 ਅਤੇ ਵਿਰੋਧ ਵਿੱਚ 7 ਵੋਟਾਂ ਪਈਆਂ। 27 ਮੈਂਬਰਾਂ ਨੇ ਵੋਟ ਨਹੀਂ ਪਾਈ।
ਇਸ ਤੋਂ ਪਹਿਲਾਂ ਵਿਰੋਧੀ ਪਾਰਟੀ (ਲਿਬਰਲ ਪਾਰਟੀ) ਦਾ ਸਮਰਥਨ ਹਾਸਲ ਕਰਨ ਲਈ ਪ੍ਰਧਾਨ ਮੰਤਰੀ Anthony Albanese ਨੇ ਕੁਝ ਤਬਦੀਲੀਆਂ ਕੀਤੀਆਂ। ਪ੍ਰਮੁੱਖ ਤਬਦੀਲੀ ਇਹ ਰਹੀ ਕਿ ਹੁਣ ਕਿਸੇ ਵੀ ਅਤਿਵਾਦੀ ਸੰਗਠਨ ਨੂੰ ਸੂਚੀਬੱਧ ਕਰਨ ਤੋਂ ਪਹਿਲਾਂ ਵਿਰੋਧੀ ਨੇਤਾ ਨਾਲ ਸਲਾਹ ਲੈਣੀ ਲਾਜ਼ਮੀ ਹੋਵੇਗੀ। ਹਾਲਾਂਕਿ ਕੁਝ ਸੁਤੰਤਰ ਮੈਂਬਰਾਂ ਅਤੇ ਨੈਸ਼ਨਲ ਪਾਰਟੀ ਦੇ ਮੈਂਬਰਾਂ ਨੇ ਬਿੱਲ ਦਾ ਵਿਰੋਧ ਕੀਤਾ ਜਾਂ ਵੋਟ ਨਹੀਂ ਪਾਈ। ਉਨ੍ਹਾਂ ਦੀ ਚਿੰਤਾ ਇਹ ਸੀ ਕਿ ਇਹ ਕਾਨੂੰਨ ਜਲਦਬਾਜ਼ੀ ਵਿੱਚ ਲਿਆਂਦਾ ਗਿਆ ਹੈ ਅਤੇ ਇਹ ਪ੍ਰਗਟਾਵੇ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਇਸ ਤੋਂ ਪਹਿਲਾਂ ਕਾਨੂੰਨ ਵਿੱਚੋਂ ਨਸਲੀ ਵਿਰੋਧੀ-ਅਪਮਾਨ ਧਾਰਾਵਾਂ ਹਟਾ ਦਿੱਤੀਆਂ ਗਈਆਂ ਸਨ, ਕਿਉਂਕਿ ਲਿਬਰਲ ਅਤੇ ਗ੍ਰੀਨ ਪਾਰਟੀ ਨੇ ਉਨ੍ਹਾਂ ਦਾ ਵਿਰੋਧ ਕੀਤਾ ਸੀ। ਹੁਣ ਇਹ ਬਿੱਲ ਸੈਨੇਟ ਵਿੱਚ ਜਾਵੇਗਾ। ਲੇਬਰ ਅਤੇ ਲਿਬਰਲ ਪਾਰਟੀ ਦੇ ਮਿਲੇ-ਜੁਲੇ ਸਮਰਥਨ ਨਾਲ ਇਸ ਦੇ ਪਾਸ ਹੋਣ ਦੀ ਸੰਭਾਵਨਾ ਬਹੁਤ ਜ਼ਿਆਦਾ ਹੈ।





