ਮੈਲਬੋਰਨ (ਪੰਜਾਬੀ ਕਲਾਊਡ ਟੀਮ) – ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋਣ ਦੀ ਖਬਰ ਹੈ। ਗਿਆਨੀ ਜਗਤਾਰ ਸਿੰਘ ਜੀ ਲੰਬੇ ਸਮੇਂ ਤੋਂ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਸੇਵਾਵਾਂ ਨਿਭਾਅ ਰਹੇ ਸਨ ਅਤੇ ਬੀਤੀ ਜੂਨ ਵਿੱਚ ਹੀ ਉਨ੍ਹਾਂ ਵਲੋਂ ਸੇਵਾਮੁਕਤੀ ਲਈ ਗਈ ਸੀ।
ਉਨ੍ਹਾਂ ਦੀ ਸੇਵਾ ਮੁਕਤੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਮੰਜੀ ਸਾਹਿਬ (ਦਰਬਾਰ ਸਾਹਿਬ ਕੰਪਲੈਕਸ) ਵਿਖੇ ਕਰਵਾਇਆ ਗਿਆ ਸੀ। ਜਿੱਥੇ ਨਾਮਵਰ ਸ਼ਖਸ਼ੀਅਤਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਸੀ।