ਮੈਲਬਰਨ : ਆਸਟ੍ਰੇਲੀਆ ਦੇ Melbourne ਦੇ outer-west suburb Cobblebank ਵਿੱਚ ਐਤਵਾਰ ਦੀ ਰਾਤ ਦੋ ਨੌਜਵਾਨ ਲੜਕਿਆਂ ਦੀ ਕਤਲ ਦੀ ਘਟਨਾ ਨੇ ਆਮ ਲੋਕਾਂ ਨੂੰ ਹਿਲਾ ਦਿੱਤਾ ਹੈ। ਪੁਲਿਸ ਦੇ ਮੁਤਾਬਕ, 15 ਅਤੇ 12 ਸਾਲ ਦੇ ਦੋ ਲੜਕਿਆਂ ’ਤੇ ਲਗਭਗ ਅੱਠ ਨਕਾਬਪੋਸ਼ ਹਮਲਾਵਰਾਂ ਨੇ ਹਮਲਾ ਕੀਤਾ, ਜਿਸ ਵਿੱਚ ਦੋਵਾਂ ਦੀ ਮੌਤ ਹੋ ਗਈ।
ਇਸ ਦਰਿੰਦਗੀ ਭਰੇ ਹਮਲੇ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਹੈ। ਪਰਿਵਾਰ ਤੇ ਭਾਈਚਾਰੇ ਦੇ ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨੌਜਵਾਨਾਂ ਨਾਲ ਜੁੜੇ ਅਪਰਾਧਾਂ ਲਈ ਹੋਰ ਸਖ਼ਤ ਸਜ਼ਾਵਾਂ ਲਗਾਈਆਂ ਜਾਣ।
ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਤਲਾਸ਼ ਜਾਰੀ ਹੈ। ਸਮਾਜਿਕ ਸੰਸਥਾਵਾਂ ਵੱਲੋਂ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।