ਕੈਨੇਡਾ ਅਤੇ ਅਮਰੀਕਾ ਵਿੱਚ ਇੱਕ ਹਫ਼ਤੇ ਦੌਰਾਨ ਚਾਰ ਪੰਜਾਬੀ ਮੂਲ ਦੇ ਨੌਜਵਾਨਾਂ ਦਾ ਕਤਲ

ਔਟਵਾ : ਕੈਨੇਡਾ ਵਿੱਚ ਪਿਛਲੇ ਸੱਤ ਦਿਨਾਂ ਦੌਰਾਨ ਤਿੰਨ ਪੰਜਾਬੀ ਮੂਲ ਦੇ ਨੌਜਵਾਨਾਂ ਦਾ ਕਤਲ ਹੋਇਆ ਹੈ। ਇਨ੍ਹਾਂ ਘਟਨਾਵਾਂ ਨੇ ਸਥਾਨਕ ਭਾਰਤੀ ਕਮਿਊਨਿਟੀ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ ਕਿ ਸ਼ਾਇਦ ਇਹ ਨਸਲੀ ਨਫ਼ਰਤ ਨਾਲ ਜੁੜੀਆਂ ਹੋ ਸਕਦੀਆਂ ਹਨ।

ਐਲਬਰਟਾ ਦੀ ਰਾਜਧਾਨੀ ਐਡਮਿੰਟਨ ਦੇ 22 ਸਾਲ ਦੇ ਬਰਿੰਦਰ ਸਿੰਘ ਨੂੰ 14 ਮਾਰਚ ਨੂੰ ਹਾਈਵੇ ‘ਤੇ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਉਸ ਦੇ ਦੋਸਤਾਂ ਨੇ ਦੱਸਿਆ ਕਿ ਅਚਾਨਕ ਇੱਕ ਟਰੱਕ ਨੇ ਉਨ੍ਹਾਂ ਦੀ ਕਾਰ ‘ਤੇ ਹਮਲਾ ਕੀਤਾ। ਦੂਜੇ ਮਾਮਲੇ ਵਿੱਚ, 31 ਸਾਲ ਦਾ ਦਵਿੰਦਰ ਸਿੰਘ, ਜੋ ਪੰਜਾਬ ਦੇ ਮੋਗਾ ਤੋਂ ਸੀ, ਸਸਕਾਚੇਵਨ ਵਿੱਚ ਟੈਕਸੀ ਚਲਾਉਂਦਾ ਸੀ। 13 ਮਾਰਚ ਨੂੰ ਉਸ ਦੀ ਕੰਮਕਾਜੀ ਥਾਂ ’ਤੇ ਗੋਲੀਬਾਰੀ ਦੌਰਾਨ ਮੌਤ ਹੋ ਗਈ। ਇਸ ਮਾਮਲੇ ਵਿੱਚ ਦੋ ਨੌਜਵਾਨਾਂ ’ਤੇ ਦੋਸ਼ ਲਗਾਏ ਗਏ ਹਨ ਅਤੇ ਉਹ ਪੁਲਿਸ ਦੀ ਹਿਰਾਸਤ ਵਿੱਚ ਹਨ।

ਤੀਜੀ ਘਟਨਾ ਬ੍ਰਿਟਿਸ਼ ਕੋਲੰਬੀਆ ਦੇ ਫੋਰਟ ਸੇਂਟ ਜੌਨ ਵਿੱਚ ਵਾਪਰੀ, ਜਿੱਥੇ 25 ਸਾਲ ਦਾ ਵਿਦਿਆਰਥੀ ਗੁਰਕੀਰਤ ਸਿੰਘ ਮਨੋਚਾ ਇੱਕ ਝਗੜੇ ਦੌਰਾਨ ਮਾਰਿਆ ਗਿਆ। ਉਹ ਉੱਜੈਨ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਬਰਿੰਦਰ ਸਿੰਘ ਅਤੇ ਗੁਰਕੀਰਤ ਸਿੰਘ ਦੇ ਮਾਮਲੇ ’ਚ ਜਾਂਚ ਜਾਰੀ ਹੈ ਅਤੇ ਹੁਣ ਤੱਕ ਕਿਸੇ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਹੋਈ।

ਪੰਜਾਬੀ

ਇਨ੍ਹਾਂ ਮੌਤਾਂ ਨੇ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਵਿਦਿਆਰਥੀਆਂ ਅਤੇ ਮਜ਼ਦੂਰਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸੇ ਦੌਰਾਨ, ਟੋਰਾਂਟੋ ਵਿੱਚ ਭਾਰਤ ਦੇ ਕੌਂਸੂਲੇਟ ਨੇ ਭਾਰਤੀ ਮੂਲ ਦੇ ਲੋਕਾਂ ਦੇ ਅਸਥੀਆਂ ਭੇਜਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਦਾ ਐਲਾਨ ਕੀਤਾ ਹੈ।

ਅਮਰੀਕਾ ’ਚ ਪੰਜਾਬੀ ਮੂਲ ਦੇ ਨੌਜੁਆਨ ਦਾ ਗੋਲੀ ਮਾਰ ਕੇ ਕਤਲ

ਪੰਜਾਬੀ

ਪੰਜਾਬ ’ਚ ਸਮਾਣਾ ਦੇ ਪਿੰਡ ਫਤਿਹਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਾਸ ਸਿੰਘ ਵਜੋਂ ਹੋਈ ਹੈ। ਪਰਿਵਾਰ ਵਿੱਚ ਇਸ ਵੇਲੇ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਲਈ ਸਰਕਾਰ ਨੂੰ ਗੁਹਾਰ ਲਗਾਈ ਹੈ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰ ਸਕਣ। ਜਾਣਕਾਰੀ ਅਨੁਸਾਰ ਗੁਰਦਾਸ ਸਿੰਘ ਪਾਰਕਿੰਗ ਵਿੱਚ ਆਪਣੀ ਗੱਡੀ ਵਿੱਚ ਬੈਠਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲੀ ਅਤੇ ਉਸ ਦੀ ਮੌਤ ਹੋ ਗਈ। ਗੁਰਦਾਸ ਦੇ ਪਿਤਾ ਦਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ’ਚ ਦੱਸਿਆ ਕਿ ਉਨ੍ਹਾਂ ਨੇ 50 ਲੱਖ ਰੁਪਏ ਦਾ ਕਰਜ਼ਾ ਲੈ ਕੇ ਤਿੰਨ ਸਾਲ ਪਹਿਲਾਂ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਪਰਿਵਾਰ ਦਾ ਭਵਿੱਖ ਸੰਵਰ ਸਕੇ। ਪਿੱਛੇ ਜਿਹੀ ਹੀ ਉਸ ਨੂੰ PR ਮਿਲਿਆ ਸੀ।