ਆਸਟ੍ਰੇਲੀਆ ਵੱਲੋਂ ਇੰਡੀਆ ਦੀ ਖੇਤਰੀ ਅਖੰਡਤਾ ਦਾ ਸਮਰਥਨ, ਖਾਲਿਸਤਾਨੀ ਗਤੀਵਿਧੀਆਂ ’ਤੇ ਪ੍ਰਗਟਾਈ ਚਿੰਤਾ

Sea7 Australia Team
2 Min Read

ਨਵੀਂ ਦਿੱਲੀ: ਆਸਟ੍ਰੇਲੀਆ ਨੇ ਇੱਕ ਵਾਰ ਫਿਰ ਇੰਡੀਆ ਦੀ ਖੇਤਰੀ ਅਖੰਡਤਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ। ਭਾਰਤ ਵਿੱਚ ਆਸਟ੍ਰੇਲੀਆਈ ਹਾਈ ਕਮਿਸ਼ਨਰ Philip Green ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨੀ ਪੱਖੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ।

ਨਵੀਂ ਦਿੱਲੀ ’ਚ Philip Green ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, “ਆਸਟ੍ਰੇਲੀਆ ਇੰਡੀਆ ਦੀ ਖੇਤਰੀ ਅਖੰਡਤਾ ਦਾ ਪੂਰਾ ਸਤਿਕਾਰ ਕਰਦਾ ਹੈ। ਸਾਡੀਆਂ ਖੁਫੀਆ ਏਜੰਸੀਆਂ ਅਤੇ ਪੁਲਿਸ ਇਸ ਮੁੱਦੇ ’ਤੇ ਲਗਾਤਾਰ ਕੰਮ ਕਰ ਰਹੀਆਂ ਹਨ। ਸਾਡਾ ਵੱਖਵਾਦੀ ਤੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।”

ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਦਾ ਹੱਕ ਸਭ ਕੋਲ ਹੈ, ਪਰ ਕਿਸੇ ਵੀ ਕਿਸਮ ਦੀ ਅਪਰਾਧਿਕ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ, “ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਹੈ, ਪਰ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਹਾਲ ਹੀ ਵਿੱਚ ਆਸਟ੍ਰੇਲੀਆ ਤੋਂ ਕੁਝ ਇੰਡੀਅਨਜ਼ ਨੂੰ ਡਿਪੋਰਟ ਕੀਤੇ ਜਾਣ ਬਾਰੇ ਉਨ੍ਹਾਂ ਦੱਸਿਆ ਕਿ ਇਹ ਵੀਜ਼ਾ ਨਿਯਮਾਂ ਦੀ ਉਲੰਘਣਾ ਦੇ ਵਿਅਕਤੀਗਤ ਮਾਮਲੇ ਹਨ। ਉਨ੍ਹਾਂ ਕਿਹਾ, ‘‘ਪਿਛਲੇ ਸਾਲ 4.5 ਲੱਖ ਇੰਡੀਅਨ ਆਸਟ੍ਰੇਲੀਆ ਗਏ ਸਨ, ਜਿਨ੍ਹਾਂ ਵਿੱਚੋਂ 50 ਹਜ਼ਾਰ ਸਟੂਡੈਂਟ ਸਨ। ਤੁਸੀਂ ਜਿਸ ਮਾਮਲ ਦੀ ਗੱਲ ਕਰ ਰਹੇ ਹੋ ਉਹ ਕੁੱਝ ਕੁ ਲੋਕ ਹਨ। ਸਾਡੇ ਕੋਲ ਅਜਿਹਾ ਵੀਜ਼ਾ ਸਿਸਟਮ ਹੈ ਜਿਸ ਅਨੁਸਾਰ ਲੋਕਾਂ ਨੂੰ ਆਪਣਾ ਵੀਜ਼ਾ ਖ਼ਤਮ ਹੋਣ ਮਗਰੋਂ ਡੀਪੋਰਟ ਕਰ ਦਿੱਤਾ ਜਾਂਦਾ ਹੈ। ਅਸੀਂ ਹਮੇਸ਼ਾ ਇਸ ’ਤੇ ਟਿਕੇ ਰਹਾਂਗੇ।’’

Share This Article
Leave a Comment

Leave a Reply

Your email address will not be published. Required fields are marked *