ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ਕਾਰਨ ਐਡੀਲੇਡ ਦਾ ਸਿੱਖ ਭਾਈਚਾਰਾ ਡੂੰਘੇ ਸਦਮੇ ’ਚ

Sea7 Australia Team
2 Min Read

ਮੈਲਬਰਨ : ਸਾਊਥ ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ਦੇ ਉੱਤਰ ਵਿੱਚ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਐਤਵਾਰ ਰਾਤ ਨੂੰ ਭਿਆਨਕ ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਦੀ ਇਮਾਰਤ ਪੂਰੀ ਤਰ੍ਹਾਂ ਸਾੜ ਕੇ ਸੁਆਹ ਹੋ ਗਈ। ਇਹ ਘਟਨਾ Virginia ਸਬ-ਅਰਬ ਦੇ Old Port Wakefield Road ਦੀ ਹੈ, ਜਿੱਥੇ ਇੱਕ ਵੱਡੀ ਉਦਯੋਗਿਕ ਫੈਕਟਰੀ ਨੂੰ ਗੁਰਦੁਆਰਾ ਸਾਹਿਬ ਦੇ ਰੂਪ ਵਿੱਚ ਵਰਤਿਆ ਜਾ ਰਿਹਾ ਸੀ।

ਘਟਨਾ ਨਾਲ ਐਡੀਲੇਡ ਦੀ ਸਿੱਖ ਸੰਗਤ ਵਿੱਚ ਗਹਿਰੇ ਦੁੱਖ ਤੇ ਸੋਗ ਦਾ ਮਾਹੌਲ ਹੈ। ਵੇਰਵਿਆਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਅਗਨ ਭੇਂਟ ਹੋ ਗਏ ਹਨ । ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਖਸ਼ੀਸ਼ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਇਸ ਘਟਨਾ ਨਾਲ ਪੂਰਾ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ। ਇਹ ਸਥਾਨ ਨਾ ਸਿਰਫ਼ ਸੰਗਤ ਦੇ ਸੰਗਠਨ ਅਤੇ ਅਰਦਾਸ ਲਈ ਸੀ, ਬਲਕਿ ਨਵੇਂ ਆਏ ਪ੍ਰਵਾਸੀਆਂ ਅਤੇ ਲੋੜਵੰਦਾਂ ਨੂੰ ਲੰਗਰ ਅਤੇ ਰਾਸ਼ਨ ਮੁਹੱਈਆ ਕਰਵਾਉਣ ਦਾ ਵੱਡਾ ਕੇਂਦਰ ਵੀ ਸੀ। SA Police ਅਤੇ ਫਾਇਰ ਇਨਵੈਸਟੀਗੇਸ਼ਨ ਟੀਮਾਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ।

Country Fire Service (CFS) ਮੁਤਾਬਕ, ਅੱਗ ਲੱਗਣ ਦੀ ਸੂਚਨਾ ਰਾਤ ਲਗਭਗ 9:40 ਵਜੇ ਮਿਲੀ। ਸੂਚਨਾ ਮਿਲਦੇ ਹੀ ਲਗਭਗ 60 ਫਾਇਰਫਾਈਟਰਜ਼ ਅਤੇ 20 ਫਾਇਰ ਟਰੱਕ ਮੌਕੇ ’ਤੇ ਪਹੁੰਚੇ। ਇਲਾਕੇ ਵਿੱਚ ਪਾਣੀ ਦੀ ਘਾਟ ਅਤੇ ਰੈਫ੍ਰਿਜਰੇਸ਼ਨ ਪੈਨਲਾਂ ਕਾਰਨ ਅੱਗ ’ਤੇ ਕਾਬੂ ਪਾਉਣ ਲਈ 3 ਤੋਂ 4 ਘੰਟੇ ਤੱਕ ਸਖ਼ਤ ਮਿਹਨਤ ਕਰਨੀ ਪਈ। ਅੱਗ ਲੱਗਣ ਦੇ ਸਮੇਂ ਇਮਾਰਤ ਦੇ ਅੰਦਰ ਆਰਾਮ ਕਰ ਰਹੇ ਇੱਕ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਸ ਕਰਕੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। CFS ਅਨੁਸਾਰ ਇਸ ਅੱਗ ਨਾਲ 1 ਮਿਲੀਅਨ ਡਾਲਰ ਤੋਂ ਵੱਧ ਦਾ ਮਾਲੀ ਨੁਕਸਾਨ ਹੋਇਆ ਹੈ।

TAGGED:
Share This Article
Leave a Comment

Leave a Reply

Your email address will not be published. Required fields are marked *