ਮੈਲਬਰਨ : Perth ਦੇ ਸਬਅਰਬ Canning Vale ’ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਪੁਲਿਸ ਨੇ ਇੱਕ 20 ਸਾਲ ਦੇ ਵਿਅਕਤੀ ’ਤੇ ਦੋਸ਼ ਲਗਾਏ ਗੲੇ ਹਨ। ਸਿੱਖ ਐਸੋਸੀਏਸ਼ਨ ਆਫ਼ ਵੈਸਟਰਨ ਆਸਟ੍ਰੇਲੀਆ ਦੇ ਪ੍ਰਧਾਨ ਹਰਭਜਨ ਸਿੰਘ ਬੈਜਵਾਨ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਇਹ ਵਿਅਕਤੀ ਪੁਲਿਸ ਹਿਰਾਸਤ ’ਚ ਹੈ ਅਤੇ ਉਸ ਨੂੰ ਧਾਰਾ 80ਏ ਹੇਠ ਨਸਲੀ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਇਰਾਦੇ ਨਾਲ ਵਿਵਹਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ। WA ਪੁਲਿਸ ਨੇ ਭਾਈਚਾਰੇ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਭਰੋਸਾ ਦਿਵਾਇਆ ਹੈ ਕਿ ਇਸ ਗੰਭੀਰ ਅਪਰਾਧ ਲਈ ਨਿਆਂ ਯਕੀਨੀ ਬਣਾਉਣ ਲਈ ਉਹ ਤੇਜ਼ੀ ਨਾਲ ਅੱਗੇ ਵਧਣਗੇ। ਉਸ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।