ਇੰਟਰਨੈਸ਼ਨਲ ਸਟੂਡੈਂਟਸ ਨੂੰ ਵੀਜ਼ਾ ਪ੍ਰਾਪਤ ਕਰਨ ’ਚ ਲੱਗ ਸਕਦੈ ਲੰਮਾ ਸਮਾਂ, ਜਾਣੋ ਕਾਰਨ

ਮੈਲਬਰਨ : ਆਸਟ੍ਰੇਲੀਆ ਦਾ ਵੀਜ਼ਾ ਬੈਕਲਾਗ ਇੰਟਰਨੈਸ਼ਨਲ ਸਟੂਡੈਂਟਸ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਕਿਉਂਕਿ ਸ਼ਰਨ ਚਾਹੁਣ ਵਾਲਿਆਂ ਦੀਆਂ ਅਰਜ਼ੀਆਂ ਵਿਚ ਵਾਧੇ ਨਾਲ ਨਜਿੱਠਣ ਲਈ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸਟੂਡੈਂਟ ਵੀਜ਼ਾ ਪ੍ਰਕਿਰਿਆ ਤੋਂ ਹਟਾਇਆ ਜਾ ਰਿਹਾ ਹੈ।

ਗ੍ਰਹਿ ਮੰਤਰਾਲਾ ਸ਼ਰਨਾਰਥੀ ਅਤੇ ਰੱਖਿਆ ਵੀਜ਼ਾ ਮਾਮਲਿਆਂ ’ਤੇ ਧਿਆਨ ਕੇਂਦਰਿਤ ਕਰਨ ਲਈ ਮੁਲਾਜ਼ਮਾਂ ਨੂੰ ਤਬਦੀਲ ਕਰ ਰਿਹਾ ਹੈ, ਜੋ ਇੰਟਰਨੈਸ਼ਨਲ ਸਟੂਡੈਂਟਸ ਲਈ ਵੀਜ਼ਾ ਪ੍ਰਕਿਰਿਆ ਦੇ ਸਮੇਂ ਨੂੰ ਕਾਫ਼ੀ ਵਧਾ ਸਕਦਾ ਹੈ। ਇਮੀਗ੍ਰੇਸ਼ਨ ਮਾਹਰ ਅਬੁਲ ਰਿਜ਼ਵੀ ਨੇ ਸਾਬਕਾ ਵਿਦਿਆਰਥੀਆਂ ਵੱਲੋਂ ਸ਼ਰਨ ਦੇ ਦਾਅਵਿਆਂ ਵਿੱਚ ਵਾਧੇ ਦੀ ਭਵਿੱਖਬਾਣੀ ਕੀਤੀ ਹੈ। ਆਸਟ੍ਰੇਲੀਆ ਵਿਚ ਅਸਥਾਈ ਗ੍ਰੈਜੂਏਟਾਂ ਦੀ ਗਿਣਤੀ 2021 ਵਿਚ 89,000 ਤੋਂ ਵਧ ਕੇ 2024 ਵਿਚ 216,000 ਹੋ ਗਈ ਹੈ, ਪਰ 2022-2023 ਵਿਚ ਸਿਰਫ 32,000 ਨੇ ਪਰਮਾਨੈਂਟ ਰੈਜ਼ੀਡੈਂਸੀ ਪ੍ਰਾਪਤ ਕੀਤੀ।