ਮੈਲਬਰਨ : ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਰਤ ਵੱਲੋਂ ਕੈਨੇਡਾ ਵਿਚ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਦੋਸ਼ਾਂ ਦਾ ਮੁੱਦਾ ਆਪਣੇ ਭਾਰਤੀ ਹਮਰੁਤਬਾ ਕੋਲ ਚੁਕਿਆ ਹੈ। ਵਿਦੇਸ਼ ਮੰਤਰੀ Penny Wong ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਕੈਨੇਡਾ ਦੇ ਦੋਸ਼ਾਂ ਬਾਰੇ ਚਰਚਾ ਕੀਤੀ ਜਦੋਂ ਉਹ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿੱਚ ਸਨ। ਭਾਰਤ ਨੇ ਕੈਨੇਡਾ ਦੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਨੇਡਾ ਦੇ ਅੰਦਰ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਦਾ ਹੁਕਮ ਦਿੱਤਾ ਸੀ।
ਇਹ ਵੀ ਪੜ੍ਹੋ : ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿਚਕਾਰ ਨਵਾਂ ਉਬਾਲ, ਜਾਣੋ ਕੈਨੇਡਾ ਦੇ ਮੰਤਰੀ ਕਿਉਂ ਲਿਆ ਭਾਰਤੀ ਮੰਤਰੀ ਅਮਿਤ ਸ਼ਾਹ ਦਾ ਨਾਂ! – Sea7 Australia
Wong ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਉਨ੍ਹਾਂ ਦਾ ਸੰਦੇਸ਼ ਇਹ ਹੈ ਕਿ ਆਸਟ੍ਰੇਲੀਆ ਵਿਚ ਲੋਕਾਂ ਨੂੰ ਸੁਰੱਖਿਅਤ ਅਤੇ ਸਨਮਾਨਿਤ ਰਹਿਣ ਦਾ ਅਧਿਕਾਰ ਹੈ, ਚਾਹੇ ਉਹ ਕੋਈ ਵੀ ਹੋਣ। Wong ਨੇ ਜੈਸ਼ੰਕਰ ਨਾਲ ਇਕ ਪ੍ਰੈੱਸ ਕਾਨਫ਼ਰੰਸ ਵਿਚ ਕਿਹਾ, ‘‘ਅਸੀਂ ਜਾਂਚ ਅਧੀਨ ਦੋਸ਼ਾਂ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਸਪੱਸ਼ਟ ਕਰ ਦਿੱਤੀਆਂ ਹਨ। ਅਸੀਂ ਕਿਹਾ ਹੈ ਕਿ ਅਸੀਂ ਕੈਨੇਡਾ ਦੀ ਨਿਆਂਇਕ ਪ੍ਰਕਿਰਿਆ ਦਾ ਸਨਮਾਨ ਕਰਦੇ ਹਾਂ।’’ ਉਨ੍ਹਾਂ ਅੱਗੇ ਕਿਹਾ, ‘‘ਅਸੀਂ ਭਾਰਤ ਨੂੰ ਆਪਣੇ ਵਿਚਾਰ ਦੱਸਦੇ ਹਾਂ ਜਿਵੇਂ ਤੁਸੀਂ ਉਮੀਦ ਕਰਦੇ ਹੋ ਅਤੇ ਕਾਨੂੰਨ ਦੇ ਸ਼ਾਸਨ ਅਤੇ ਨਿਆਂਪਾਲਿਕਾ ਦੀ ਆਜ਼ਾਦੀ ਅਤੇ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਵਰਗੇ ਮਾਮਲਿਆਂ ਦੇ ਸਬੰਧ ਵਿਚ ਸਾਡਾ ਸਿਧਾਂਤਕ ਰੁਖ ਹੈ।’’
ਫਾਈਵ ਆਈਜ਼ ਗੱਠਜੋੜ ਦੇ ਮੈਂਬਰਾਂ ਵਜੋਂ ਆਸਟ੍ਰੇਲੀਆ ਦੇ ਕੈਨੇਡਾ ਨਾਲ ਖੁਫੀਆ ਜਾਣਕਾਰੀ ਸਾਂਝੀ ਕਰਨ ਦੇ ਨੇੜਲੇ ਸਬੰਧ ਹਨ ਜਿਸ ਵਿੱਚ ਅਮਰੀਕਾ, ਬ੍ਰਿਟੇਨ ਅਤੇ ਨਿਊਜ਼ੀਲੈਂਡ ਵੀ ਸ਼ਾਮਲ ਹਨ। ਦੂਜੇ ਪਾਸੇ ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਨੇ ਭਾਰਤੀ ਡਿਪਲੋਮੈਟਾਂ ਨੂੰ ਨਿਗਰਾਨੀ ਹੇਠ ਰੱਖਿਆ ਹੈ, ਜੋ ਕਿ ਅਸਵੀਕਾਰਯੋਗ ਹੈ। ਜੈਸ਼ੰਕਰ ਨੇ ਵੋਂਗ ਨਾਲ ਮੰਚ ’ਤੇ ਕੈਨੇਡਾ ਦੇ ਟੋਰਾਂਟੋ ਨੇੜੇ ਇਕ ਹਿੰਦੂ ਮੰਦਰ ’ਚ ਐਤਵਾਰ ਨੂੰ ਹੋਈ ਭੰਨਤੋੜ ਦੀਆਂ ਰਿਪੋਰਟਾਂ ਦੀ ਨਿੰਦਾ ਵੀ ਕੀਤੀ ਅਤੇ ਇਸ ਨੂੰ ‘ਬਹੁਤ ਚਿੰਤਾਜਨਕ’ ਦੱਸਿਆ।
ਇਹ ਵੀ ਪੜ੍ਹੋੋ : ਕੈਨੇਡਾ ’ਚ ਬਰੈਂਪਟਨ ਸਥਿਤ ਹਿੰਦੂ ਮੰਦਰ ’ਚ ਹਿੰਸਾ, ਪੁਲਿਸ ਦੀ ਜਾਂਚ ਸ਼ੁਰੂ, ਸਿਆਸਤਦਾਨਾਂ ਨੇ ਹਿੰਸਾ ਦੀ ਕੀਤੀ ਸਖ਼ਤ ਨਿੰਦਾ – Sea7 Australia