ਮੈਲਬਰਨ : NASA ਦੇ ਦੋ ਫਸੇ ਪੁਲਾੜ ਯਾਤਰੀਆਂ ਦੀ ਥਾਂ ਲੈਣ ਲਈ ਸ਼ੁੱਕਰਵਾਰ ਰਾਤ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ’ਤੇ ਨਵੇਂ ਪੁਲਾੜ ਯਾਤਰੀਆਂ ਨੂੰ ਰਵਾਨਾ ਕੀਤਾ ਗਿਆ , ਜਿਸ ਨਾਲ ਨੌਂ ਮਹੀਨਿਆਂ ਬਾਅਦ ਦੋਵਾਂ ਦੀ ਵਾਪਸੀ ਦਾ ਰਾਹ ਪੱਧਰਾ ਹੋ ਗਿਆ।
ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਸਿਰਫ਼ ਅੱਠ ਦਿਨਾਂ ਲਈ ISS ਗਏ ਸਨ, ਪਰ ਉਨ੍ਹਾਂ ਦੇ ਪੁਲਾੜ ਯਾਨ ਵਿੱਚ ਕੋਈ ਤਕਨੀਕੀ ਸਮੱਸਿਆ ਆਉਣ ਕਾਰਨ ਉਨ੍ਹਾਂ ਨੂੰ ਪਿਛਲੇ ਨੌਂ ਮਹੀਨਿਆਂ ਤੋਂ ਪੁਲਾੜ ਵਿੱਚ ਹੀ ਰਹਿਣਾ ਪੈ ਰਿਹਾ ਹੈ।
ਹੁਣ, ISS ’ਤੇ ਨਵੀਂ ਟੀਮ ਦੇ ਪਹੁੰਚਣ ਤੋਂ ਦੋ ਦਿਨ ਬਾਅਦ, ਪੁਲਾੜ ਯਾਤਰੀ ਧਰਤੀ ’ਤੇ ਵਾਪਸੀ ਲਈ ਆਪਣੀ ਯਾਤਰਾ ਸ਼ੁਰੂ ਕਰਨਗੇ। ਇਸ ਹੈਰਾਨ ਕਰਨ ਵਾਲੀ ਘਟਨਾ ਤੋਂ ਬਾਅਦ, NASA ਨੇ ਪੁਲਾੜ ਯਾਤਰੀਆਂ ਨੂੰ ਧਰਤੀ ’ਤੇ ਵਾਪਸ ਲਿਆਉਣ ’ਤੇ ਵਧੇਰੇ ਧਿਆਨ ਕੇਂਦਰਿਤ ਕਰਨਾ ਸ਼ੁਰੂ ਕਰ ਦਿੱਤਾ।